Djapdjī Sāhib
Fra Safon.org
| Sikhisme |
| Sikh-gurūer |
| Skrifter |
| Gurū Granth Sāhib |
|
Bani - «Tjåpæ» |
| Filosofi |
| simran (Guds sannhet) sevā (dugnad, tre søyler |
| fem onder |
| fem gode |
| Khalsā |
|
Pandj kakkē: |
| Hellige steder |
| Amritsar |
| Harimandir Sāhib («Det gylne tempelet») |
| gurdvārā |
| Folk og språk |
| Pandjāb - sikher |
| pandjābī - gurmukhī |
«Djapdjī Sāhib» (pandjābi ਜਪੁਜੀ ਸਾਹਿਬ) er en morgenbønn i sikhismen som ble samlet av gurū Nānak Dev djī. «Djapdjī Sāhib» inneholder de 38 hymnane av «Mul mantra» og en avsluttende salók. «Djapdjī Sāhib» står skrevet aller først i Gurū Granth Sāhib.
Innhold |
[rediger] Tekst
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
॥ ਜਪੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥1॥
ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥
ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥
ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥1॥
ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥2॥
ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮੁ ਵੀਚਾਰੁ ॥
ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥
ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥
ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥3॥
ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥4॥
ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥
ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥
ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬਰਮਾ ਗੁਰੁ ਪਾਰਬਤੀ ਮਾਈ ॥
ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥5॥
ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕਿ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥
ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥6॥
ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥
ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥
ਤੇਹਾ ਕੋਇ ਨ ਸੁਝਈ ਜਿ ਤਿਸੁ ਗੁਣੁ ਕੋਇ ਕਰੇ ॥7॥
ਸੁਣਿਐ ਸਿਧ ਪੀਰ ਸੁਰਿ ਨਾਥ ॥ ਸੁਣਿਐ ਧਰਤਿ ਧਵਲ ਆਕਾਸ ॥ ਸੁਣਿਐ ਦੀਪ ਲੋਅ ਪਾਤਾਲ ॥ ਸੁਣਿਐ ਪੋਹਿ ਨ ਸਕੈ ਕਾਲੁ ॥
ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥8॥
ਸੁਣਿਐ ਈਸਰੁ ਬਰਮਾ ਇੰਦੁ ॥ ਸੁਣਿਐ ਮੁਖਿ ਸਾਲਾਹਣ ਮੰਦੁ ॥ ਸੁਣਿਐ ਜੋਗ ਜੁਗਤਿ ਤਨਿ ਭੇਦ ॥ ਸੁਣਿਐ ਸਾਸਤ ਸਿਮ੍ਰਿਤਿ ਵੇਦ ॥
ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥9॥
ਸੁਣਿਐ ਸਤੁ ਸੰਤੋਖੁ ਗਿਆਨੁ ॥ ਸੁਣਿਐ ਅਠਸਠਿ ਕਾ ਇਸਨਾਨੁ ॥ ਸੁਣਿਐ ਪੜਿ ਪੜਿ ਪਾਵਹਿ ਮਾਨੁ ॥
ਸੁਣਿਐ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥10॥
ਸੁਣਿਐ ਸਰਾ ਗੁਣਾ ਕੇ ਗਾਹ ॥ ਸੁਣਿਐ ਸੇਖ ਪੀਰ ਪਾਤਿਸਾਹ ॥ ਸੁਣਿਐ ਅੰਧੇ ਪਾਵਹਿ ਰਾਹੁ ॥
ਸੁਣਿਐ ਹਾਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਐ ਦੂਖ ਪਾਪ ਕਾ ਨਾਸੁ ॥11॥
ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥
ਮੰਨੇ ਕਾ ਬਹਿ ਕਰਨਿ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥12॥
ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥
ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥13॥
ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥
ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥14॥
ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥
ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥15॥
ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥
ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥
ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥
ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥
ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥
ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥16॥
ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥
ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੁਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥
ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥17॥
ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥
ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜਿਆਰ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥
ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥18॥
ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥
ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥
ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥
ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥19॥
ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥
ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥20॥
ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥
ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥
ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥
ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥
ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥
ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥21॥
ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥
ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥22॥
ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥
ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵੀਸਰਹਿ ॥23॥
ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥
ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥
ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥
ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥24॥
ਬਹੁਤਾ ਕਰਮੁ ਲਿਖਿਆ ਨਾ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵੇਕਾਰ ॥
ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹਿ ਭਿ ਦਾਤਿ ਤੇਰੀ ਦਾਤਾਰ ॥ ਬੰਦਿ ਖਲਾਸੀ ਭਾਣੈ ਹੋਇ ॥
ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥
ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥25॥
ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲੁ ਧਰਮੁ ਅਮੁਲੁ ਦੀਬਾਣੁ ॥
ਅਮੁਲੁ ਤੁਲੁ ਅਮੁਲੁ ਪਰਵਾਣੁ ॥ ਅਮੁਲੁ ਬਖਸੀਸ ਅਮੁਲੁ ਨੀਸਾਣੁ ॥ ਅਮੁਲੁ ਕਰਮੁ ਅਮੁਲੁ ਫੁਰਮਾਣੁ ॥ ਅਮੁਲੋ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥
ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥
ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥
ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰੇਹਿ ॥ ਤਾ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥
ਜੇ ਕੋ ਆਖੈ ਬੋਲੁਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥26॥
ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥
ਗਾਵਹਿ ਤੁਹਨੋ ਪਉਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥ ਗਾਵਹਿ ਚਿਤੁ ਗੁਪਤੁ ਲਿਖਿ ਜਾਣਹਿ ਲਿਖਿ ਲਿਖਿ ਧਰਮੁ ਵੀਚਾਰੇ ॥
ਗਾਵਹਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਹਿ ਇੰਦ ਇਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਹਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵਿਚਾਰੇ ॥
ਗਾਵਨਿ ਜਤੀ ਸਤੀ ਸੰਤੋਖੀ ਗਾਵਹਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸਰ ਜੁਗੁ ਜੁਗੁ ਵੇਦਾ ਨਾਲੇ ॥
ਗਾਵਹਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਹਿ ਜੋਧ ਮਹਾਬਲ ਸੂਰਾ ਗਾਵਹਿ ਖਾਣੀ ਚਾਰੇ ॥
ਗਾਵਹਿ ਖੰਡ ਮੰਡਲ ਵਰਭੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧੁਨੋ ਗਾਵਹਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥
ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥
ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥
ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥27॥
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥28॥
ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥
ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲੇਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥29॥
ਏਕਾ ਮਾਈ ਜੁਗਤਿ ਵਿਆਈ ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ ਇਕੁ ਭੰਡਾਰੀ ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ ਤਿਵੈ ਚਲਾਵੈ ਜਿਵ ਹੋਵੈ ਫੁਰਮਾਣੁ ॥
ਓਹੁ ਵੇਖੈ ਓਨਾ ਨਦਰਿ ਨ ਆਵੈ ਬਹੁਤਾ ਏਹੁ ਵਿਡਾਣੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥30॥
ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥
ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥31॥
ਇਕ ਦੂ ਜੀਭੌ ਲਖ ਹੋਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥ ਏਤੁ ਰਾਹਿ ਪਤਿ ਪਵੜੀਆ ਚੜੀਐ ਹੋਇ ਇਕੀਸ ॥
ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥32॥
ਆਖਣਿ ਜੋਰੁ ਚੁਪੈ ਨਹ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨਹ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥
ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥33॥
ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥
ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥
ਕਚ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥34॥
ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥
ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥
ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥35॥
ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥
ਤਾ ਕੀਆ ਗਲਾ ਕਥੀਆ ਨਾ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥36॥
ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥
ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥
ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤ ਨ ਅੰਤ ॥
ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵੈ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥37॥
ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥
ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥38॥
ਸਲੋਕੁ ॥
ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥
ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥
ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥
ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥
ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥
ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥1॥
[rediger] Lyd
[rediger] Kilder
- «Djapdji Sáhib» på Nynorsk Wikipedia
- «Japji Sahib» på Engelsk Wikipedia
- «ਜਪੁਜੀ ਸਾਹਿਬ» på Pandjābi Wikipedia
[rediger] Lenker
- Japji Sahib Gurmukhi, English Translation and Transliteration
- Contemporary Translations of Japji Sahib
- Japji Sahib Original, English Transliteration, Punjabi & English Translation
- Japji Sahib Original, English Translation and Transliteration
| | Denne artikkelen er helt eller delvis basert på én eller flere artikler fra Wikipedia (se kildeavsnittet for detaljer) og kan kopieres, distribueres og/eller endres slik det er satt opp i GNU Free Documentation License. | This article is based entirely or in part on one or more article/s from Wikipedia (see the source section of this article for details) and may be copied, distributed and/or modified according to the conditions established in the GNU Free Documentation License. |
